www.jagatradio.com
Now Playing - Jagat Radio

* Today Events

Sorry! There are no calendar events available at the moment.

Author Topic: ਅੱਜ ਦਾ ਹੁਕਮਨਾਮਾ (03.8.2016)  (Read 1832 times)

sandy kaur deol

  • Guest
ਅੱਜ ਦਾ ਹੁਕਮਨਾਮਾ (03.8.2016)
« on: August 03, 2016, 01:47:53 PM »
ਧਨਾਸਰੀ ਮਹਲਾ ੧ ॥ 
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

English Translation

Dhanaasaree, First Mehl: 
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||

ਪੰਜਾਬੀ ਵਿਆਖਿਆ :

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧। pry; pry;

 

SimplePortal 2.3.6 © 2008-2014, SimplePortal